Connect with us

Punjab

ਪਾਕਿਸਤਾਨੀ ਡਰੋਨ ਨੇ ਮੁੜ ਤੋਂ ਭਾਰਤੀ ਸਰਹੱਦ ‘ਤੇ ਦਿੱਤੀ ਦਸਤਕ

Published

on

ਤਰਨਤਾਰਨ 29 june 2023: ਪਾਕਿਸਤਾਨੀ ਡਰੋਨਾਂ ਵੱਲੋਂ ਭਾਰਤੀ ਸਰਹੱਦ ‘ਤੇ ਦਸਤਕ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਫਿਰ ਦੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ ‘ਤੇ ਦਸਤਕ ਦਿੱਤੀ, ਜਿਸ ਨੂੰ ਸੁਣਦਿਆਂ ਬੀ.ਐਸ.ਐਫ. ਵੱਲੋਂ ਫਾਇਰਿੰਗ ਕੀਤੀ ਗਈ

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿੱਚ ਬੀ.ਓ.ਪੀ. ਧਰਮ ਦੇ ਪਿੱਲਰ ਨੰਬਰ 137/15 ਰਾਹੀਂ ਬੀਤੀ ਰਾਤ 9.45 ‘ਤੇ ਪਾਕਿਸਤਾਨੀ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਡਰੋਨ ਦੀ 103 ਬਟਾਲੀਅਨ ਵੱਲੋਂ ਕਰੀਬ 6 ਰਾਉਂਡ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ 5 ਮਿੰਟ ਬਾਅਦ ਪਾਕਿਸਤਾਨ ਵੱਲ ਡਰੋਨ ਦੇ ਵਾਪਸ ਆਉਣ ਨਾਲ ਸਬੰਧਤ ਆਵਾਜ਼ ਸੁਣਾਈ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਸ਼ੱਕੀ ਇਲਾਕਿਆਂ ਨੂੰ ਸੀਲ ਕਰਕੇ ਸਰਹੱਦ ਦੇ ਨੇੜੇ ਦੇ ਸਾਰੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।