WORLD
ਪਾਕਿਸਤਾਨ ਦੇ ਰਾਸ਼ਟਰਪਤੀ ਅਲਵੀ ਨੇ ਚੋਣ ਕਮਿਸ਼ਨ ਨੂੰ ਕਿਹਾ- ਚੋਣਾਂ 6 ਨਵੰਬਰ ਨੂੰ ਹੋਣੀਆਂ ਚਾਹੀਦੀਆਂ
ਪਾਕਿਸਤਾਨ 14ਸਤੰਬਰ 2023: ਪਾਕਿਸਤਾਨ ਦੇ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੇ ਬੁੱਧਵਾਰ ਨੂੰ ਆਮ ਚੋਣਾਂ ਦੀ ਤਰੀਕ ਦਾ ਇਕਪਾਸੜ ਐਲਾਨ ਕੀਤਾ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਚੋਣਾਂ 6 ਨਵੰਬਰ ਨੂੰ ਕਰਵਾਈਆਂ ਜਾਣ। ਹਾਲਾਂਕਿ ਪਾਕਿਸਤਾਨ ਦਾ ਚੋਣ ਕਮਿਸ਼ਨ ਰਾਸ਼ਟਰਪਤੀ ਦੀ ਸਲਾਹ ਮੰਨਣ ਲਈ ਪਾਬੰਦ ਨਹੀਂ ਹੈ।
ਪੱਤਰ ‘ਚ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਭੰਗ ਕਰ ਦਿੱਤੀ ਸੀ। ਸੰਵਿਧਾਨ ਦੀ ਧਾਰਾ 48 (5) ਦੇ ਤਹਿਤ ਹੁਣ 90 ਦਿਨਾਂ ਦੇ ਅੰਦਰ ਆਮ ਚੋਣਾਂ ਹੋਣੀਆਂ ਚਾਹੀਦੀਆਂ ਹਨ।