Jalandhar
ਪਨਬੱਸ-ਪੀਆਰਟੀਸੀ ਯੂਨੀਅਨ ਨੇ ਦਿੱਤੀ ਚੇਤਾਵਨੀ, ਕਿਹਾ…

ਜਲੰਧਰ 13ਸਤੰਬਰ 2023 : ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਇਕਾਈਆਂ ਨੇ ਸੂਬੇ ਭਰ ’ਚ ਰੋਸ ਰੈਲੀਆਂ ਕੀਤੀਆਂ ਅਤੇ ਸਰਕਾਰ ਤੇ ਵਿਭਾਗ ਦੇ ਮੁਲਾਜ਼ਮਾਂ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੁਣ ਯੂਨੀਅਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ 14 ਸਤੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਲਟਕਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।