Punjab
ਅੱਜ ਪੰਜਾਬ ‘ਚ ਪੰਚਾਇਤੀ ਚੋਣਾਂ, ਸ਼ਾਮ ਤੱਕ ਐਲਾਨੇ ਜਾਣਗੇ ਨਤੀਜੇ
PANCHAYAT ELECTIONS : ਅੱਜ ਯਾਨੀ 15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਹਨ । ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਇਹ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਤੁਹਾਨੂੰ ਨਤੀਜੇ ਦੀ ਉਡੀਕ ਵੀ ਨਹੀਂ ਕਰਨੀ ਪਵੇਗੀ ਕਿਉਂਕਿ ਇਹ ਚੋਣਾਂ ਦੇ ਨਤੀਜੇ ਅੱਜ ਯਾਨੀ ਵੋਟਾਂ ਤੋਂ ਬਾਅਦ ਹੀ ਆ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਸਰਪੰਚੀ ਲਈ 25558 ਉਮੀਦਵਾਰ ਮੈਦਾਨ ‘ਚ ਹਨ ਅਤੇ 3798 ਸਰਪੰਚ ਸਰਬਸੰਮਤੀ ਨਾਲ ਪਹਿਲਾ ਹੀ ਚੁਣੇ ਗਏ।
ਪੰਜਾਬ ਵਿਚ ਛੁੱਟੀ…
ਇਸ ਸਮੇਂ ਰਾਜ ਵਿੱਚ 13229 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।