Punjab
ਪੰਜਾਬ ਦੇ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਦੀ ਹੋਈ ਗ੍ਰਿਫ਼ਤਾਰੀ
24 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪੰਜਾਬ ਦੇ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਇਕ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਦੇ ਪ੍ਰੋਜੈਕਟਾਂ ਨੂੰ ਗਲਤ ਤਰੀਕੇ ਨਾਲ ਪਾਸ ਕੀਤਾ ਸੀ। ਉਸ ਨੂੰ ਵਿਜੀਲੈਂਸ ਵੱਲੋਂ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਕਜ ਬਾਵਾ ਨੂੰ ਸ਼ੁੱਕਰਵਾਰ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁਅੱਤਲ ਕਰ ਦਿੱਤਾ ਸੀ। ਉਸ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪ੍ਰਾਜੈਕਟ ਖਰੜ ਨਾਲ ਸਬੰਧਤ ਹੈ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਨੇ ਖਰੜ ਸਥਿਤ ਇਕ ਰੀਅਲ ਅਸਟੇਟ ਕਾਰੋਬਾਰੀ ਦਾ ਪ੍ਰਾਜੈਕਟ ਗਲਤ ਤਰੀਕੇ ਨਾਲ ਪਾਸ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੂੰ ਸਬੂਤ ਮਿਲੇ ਹਨ। ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਵਿਜੀਲੈਂਸ ਬਿਊਰੋ ਦੀ ਟੀਮ ਵੀ ਪੰਕਜ ਬਾਵਾ ਦੇ ਮੁਹਾਲੀ ਸਥਿਤ ਘਰ ਛਾਪੇਮਾਰੀ ਕਰਨ ਪਹੁੰਚੀ ਹੈ। ਵਿਜੀਲੈਂਸ ਟੀਮਾਂ ਹਰ ਗੱਲ ਦੀ ਜਾਂਚ ਕਰ ਰਹੀਆਂ ਹਨ।