Punjab
ਪੰਨੂ ਨੇ ਵਿਸ਼ਵ ਕੱਪ ਫਾਈਨਲ ਮੈਚ ‘ਚ ਵਿਘਨ ਪਾਉਣ ਵਾਲੇ ਨੌਜਵਾਨ ਨੂੰ ਲੈ ਕੇ ਕੀਤਾ ਵੱਡਾ ਐਲਾਨ
ਗੁਰਦਾਸਪੁਰ 22 ਨਵੰਬਰ 2023 : ਕੈਨੇਡਾ ਸਥਿਤ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਐਤਵਾਰ ਨੂੰ ਵਿਸ਼ਵ ਕੱਪ ਫਾਈਨਲ ਮੈਚ ਦੌਰਾਨ ਸੁਰੱਖਿਆ ਵਿਵਸਥਾ ਦੀ ਉਲੰਘਣਾ ਕਰਨ ਵਾਲੇ ਆਸਟ੍ਰੇਲੀਆਈ ਨੌਜਵਾਨਾਂ ਲਈ 10,000 ਡਾਲਰ ਯਾਨੀ 8.33 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਫਾਈਨਲ ਮੈਚ ਦੌਰਾਨ ਉਕਤ ਆਸਟ੍ਰੇਲੀਆਈ ਨੌਜਵਾਨ ਫਿਲਸਤੀਨੀ ਟੀ-ਸ਼ਰਟ ਪਾ ਕੇ ਮੈਦਾਨ ‘ਚ ਉਤਰਿਆ। ਸੁਰੱਖਿਆ ਘੇਰਾ ਤੋੜ ਕੇ ਮੈਦਾਨ ‘ਚ ਦਾਖਲ ਹੋ ਕੇ ਵਿਰਾਟ ਕੋਹਲੀ ਨੂੰ ਫੜਨ ਵਾਲੇ ਨੌਜਵਾਨ ਨੇ ਇਸ ਦੌਰਾਨ ਫਲਸਤੀਨ ਦਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ।