Punjab
ਪਰਮਜੀਤ ਸਿੰਘ ਪੰਜਵੜ ਦਾ ਲਾਹੌਰ ‘ਚ ਕੀਤਾ ਗਿਆ ਸਸਕਾਰ,ਪਰਿਵਾਰ ਚਾਹੁੰਦਾ ਸੀ ਮ੍ਰਿਤਕ ਦੇਹ ਨੂੰ ਲਿਆਂਦਾ ਜਾਵੇ ਭਾਰਤ

ਪਾਕਿਸਤਾਨ ‘ਚ ਸ਼ਰੇਆਮ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਦਾ ਅੰਤਿਮ ਸੰਸਕਾਰ ਲਾਹੌਰ ‘ਚ ਕਰ ਦਿੱਤਾ ਗਿਆ ਹੈ। ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਪਾਕਿਸਤਾਨ ਤੋਂ ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਅੰਤਿਮ ਸੰਸਕਾਰ ਲਈ ਲਿਆਉਣਾ ਚਾਹੁੰਦਾ ਸੀ। ਹੁਣ ਪਰਿਵਾਰ ਨੇ ਅੱਤਵਾਦੀ ਪਰਮਜੀਤ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਪਿੰਡ ਵਿੱਚ ਹੀ 13 ਮਈ ਨੂੰ ਪਾਠ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਅੱਤਵਾਦੀ ਪਰਮਜੀਤ ਸਿੰਘ ਤਰਨਤਾਰਨ ਦੇ ਪਿੰਡ ਪੰਜਵੜ ਦਾ ਰਹਿਣ ਵਾਲਾ ਸੀ। ਖਾਲਿਸਤਾਨ ਕਮਾਂਡੋ ਫੋਰਸ ਦਾ ਮੁਖੀ ਬਣਨ ਦੇ ਨਾਲ ਹੀ ਉਸ ਨੇ ਪਿਛਲੇ 33 ਸਾਲਾਂ ਤੋਂ ਪਾਕਿਸਤਾਨ ਵਿਚ ਸ਼ਰਨ ਲਈ ਹੋਈ ਸੀ। ਜਿੱਥੇ ਉਸਨੇ ਆਪਣਾ ਨਾਮ ਵੀ ਸਰਦਾਰ ਮਲਿਕ ਸਿੰਘ ਰੱਖਿਆ ਹੋਇਆ ਸੀ।
ਪੰਜਵੜ ਦੇ ਕਤਲ ਦੀ ਸੂਚਨਾ ਮਿਲਦੇ ਹੀ ਲੋਕ ਉਸਦੇ ਭਰਾਵਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੰਜਵੜ ਪਹੁੰਚ ਰਹੇ ਹਨ। ਦੂਜੇ ਪਾਸੇ ਪਿੰਡ ਵਿੱਚ ਅੰਤਿਮ ਅਰਦਾਸ ਲਈ 13 ਮਈ ਤੋਂ ਆਰੰਭ ਹੋਏ ਪਾਠ ਦੇ ਭੋਗ 15 ਮਈ ਨੂੰ ਪਾਏ ਜਾਣਗੇ।