Punjab
ਪਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਾ ਅਹੁਦਾ ਸੰਭਾਲਿਆ

ਪਟਿਆਲਾ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਹੀ ਦੌਰਾਨ ਡੀ.ਪੀ.ਓਜ ਦੀਆਂ ਕੀਤੀਆਂ ਬਦਲੀਆ/ਤੈਨਾਤੀਆ ਦੌਰਾਨ ਪਰਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਦਾ ਚਾਰਜ ਦਿੱਤਾ ਗਿਆ ਹੈ।ਇਨ੍ਹਾਂ ਹੁਕਮਾਂ ਦੀ ਪਾਲਣਾ ਵਿੱਚ ਪਰਦੀਪ ਸਿੰਘ ਗਿੱਲ ਨੇ ਬਤੌਰ ਡੀ.ਪੀ.ਓ, ਪਟਿਆਲਾ ਦਾ ਚਾਰਜ਼ ਸੰਭਾਲ ਲਿਆ ਹੈ। ਉਹਨਾਂ ਜੁਆਇੰਨ ਕਰਨ ਉਪਰੰਤ ਦੱਸਿਆ ਕਿ ਵਿਭਾਗ ਦੀ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਸਮੇ ਸਿਰ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਸਖੀ ਵਨ ਸਟਾਪ ਸੈਂਟਰ ਸਕੀਮ ਤਹਿਤ ਔਰਤਾਂ, ਜਿਨ੍ਹਾ ਨਾਲ ਸਰੀਰਕ ਛੇੜ-ਛਾੜ, ਜਿਣਸੀ ਮਨੋਵਿਗਿਆਨਿਕ ਜਾਂ ਆਰਥਿਕ ਸ਼ੋਸ਼ਣ ਹੋ ਰਹੀ ਹੋਵੇ, ਇਨ੍ਹਾਂ ਪੀੜਤ ਔਰਤਾਂ ਦੀ ਮਦਦ ਕਰਨਾ ਯਕੀਨੀ ਬਣਾਇਆ ਜਾਵੇਗਾ। ਪੋਸ਼ਣ ਅਭਿਆਨ ਅਧੀਨ ਬੱਚਿਆ ਅਤੇ ਮਾਵਾਂ ਦੇ ਪੋਸ਼ਣ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਬਾਲ ਮਜਦੂਰੀ ਸਬੰਧੀ ਵੱਖ-ਵੱਖ ਥਾਵਾਂ ਉਪਰ ਰੇਡ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ।