Connect with us

punjab

ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 26 ਅਤੇ 27 ਜੁਲਾਈ ਨੂੰ

Published

on

psed

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।