punjab
ਪਰਗਟ ਸਿੰਘ ਵੱਲੋਂ ਮੋਹਨ ਭੰਡਾਰੀ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, ਨਵੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੇ ਆਪਣਾ ਲਾਡਲਾ ਪੁੱਤਰ ਗੁਆ ਲਿਆ ਜਿਸ ਨੇ ਆਪਣੀਆਂ ਲਿਖਤਾਂ ਤੇ ਅਨੁਵਾਦ ਦੇ ਕੰਮ ਨਾਲ ਪੰਜਾਬੀ ਸਾਹਿਤ ਨੂੰ ਅਮੀਰੀ ਬਖ਼ਸ਼ੀ।ਉਨ੍ਹਾਂ ਕਿਹਾ ਕਿ ਮੋਹਨ ਭੰਡਾਰੀ ਸਮਰੱਥ ਕਹਾਣੀਕਾਰ ਸਨ ਜਿਨ੍ਹਾਂ ਦੀਆ ਕਹਾਣੀਆਂ ਵਿੱਚ ਪੇਂਡੂ ਜੀਵਨ ਉੱਘੜ ਕੇ ਸਾਹਮਣੇ ਆਉਂਦਾ ਹੈ। ਮੋਹਨ ਭੰਡਾਰੀ ਚੰਗੇ ਸੰਪਾਦਕ, ਕੁਸ਼ਲ ਅਨੁਵਾਦਕ ਤੇ ਗੰਭੀਰ ਪਾਠਕ ਸਨ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਮੋਹਨ ਭੰਡਾਰੀ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਉਨ੍ਹਾਂ ਦੇ ਚਹੇਤੇ ਪਾਠਕਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।