Punjab
ਪਠਾਨਕੋਟ ਵਿੱਚ 68 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ

ਪਠਾਨਕੋਟ ਦੇ ਮੁਹੱਲਾ ਸੁੰਦਰ ਨਗਰ ਨਿਵਾਸੀ 68 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ, ਉਕਤ ਵਿਅਕਤੀ ਦੀ ਹਾਲਤ ਠੀਕ ਨਹੀਂ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਲੁਧਿਆਣਾ ਵਿਖੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਉਕਤ ਵਿਅਕਤੀ ਦੇ ਕੋਰੋਨਾ ਸੈਂਪਲ ਜਾਂਚ ਲਈ ਲੈ ਗਏ ਸਨ। ਵਿਅਕਤੀ ਦੀ ਮੌਤ ਬੀਤੀ ਦੇਰ ਕੱਲ੍ਹ ਹੋ ਗਈ ਸੀ ਪਰ ਉਸ ਦੀ ਮੌਤ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਜਾਣਕਾਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ।