Connect with us

Punjab

ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੋਰੀ ਦੇ ਮੋਟਰਸਾਈਕਲ ਕੀਤੇ ਬਰਾਮਦ

Published

on

18 ਦਸੰਬਰ 2023: ਪਠਾਨਕੋਟ ‘ਚ ਦਿਨ-ਬ-ਦਿਨ ਚੋਰੀ ਦੀਆਂ ਘਟਨਾਵਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ।ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਨ੍ਹਾਂ ਦਾ ਮੋਟਰਸਾਈਕਲ ਅਤੇ ਸਕੂਟੀ ਚੋਰੀ ਹੋ ਗਈ ਹੈ, ਜਿਸ ਨੂੰ ਲੈ ਕੇ ਪੁਲਸ ਵੀ ਕਾਫੀ ਚਿੰਤਤ ਨਜ਼ਰ ਆ ਰਹੀ ਸੀ।ਹੁਣ ਪੁਲਿਸ ਨੂੰ ਇਕ ਵਾਰ ਫਿਰ ਤੋਂ ਵੱਡੀ ਸਫਲਤਾ ਮਿਲੀ ਹੈ। ਜਿਸ ਵਿੱਚ ਪੁਲਿਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਕੇ 17 ਦੇ ਕਰੀਬ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਡੀ.ਐਸ.ਪੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਚੋਰੀ ਦੀਆਂ ਘਟਨਾਵਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਸਨ, ਜਿਸ ਕਾਰਨ ਹੁਣ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ |