Connect with us

Punjab

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ 13 ਵਿਦਿਆਰਥੀਆਂ ਖ਼ਿਲਾਫ਼ FIR ਦਰਜ਼..

Published

on

ਪਟਿਆਲਾ,16 ਸਤੰਬਰ, 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕੁਝ ਦਿਨ ਪਹਿਲਾ ਇਕ ਵਿਦਿਆਰਥਣ ਦੀ ਮੌਤ ਹੋ ਜਾਂਦੀ ਹੈ| ਦੱਸ ਦੇਈਏ ਕਿ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਹਨ ‘ਤੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਹੁਣ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਅਰਬਨ ਅਸਟੇਟ ਥਾਣੇ ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ 13 ਵਿਚੋਂ 3 ਵਿਦਿਆਰਥੀਆਂ ਦੀ ਪਛਾਣ ਹੋ ਚੁੱਕੀ ਹੈ ਜਦੋਂ ਕਿ 10 ਦੀ ਪਛਾਣ ਕਰਨੀ ਬਾਕੀ ਹੈ।
ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਵਾਈਸ ਚਾਂਸਲਰ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਦੋਸ਼ ਲਾਇਆ ਹੈ ਕਿ ਪ੍ਰੋਫੈਸਰ ਕਲਾਸ ਵਿਚ ਵਿਦਿਆਰਥੀ ਨਾਲ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਰਤਦਾ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਨੂੰ ਵਿਦਿਆਰਥੀਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਤੇ ਇਕ ਸੇਵਾ ਮੁਕਤ ਜੱਜ ਮਾਮਲੇ ਦੀ ਜਾਂਚ ਕਰੇਗਾ।
ਮ੍ਰਿਤਕ ਦੇ ਪਿਤਾ ਨੇ ਦਾਇਰ ਕੀਤੀ ਪੁਲਿਸ ਕੋਲ ਸ਼ਿਕਾਇਤ
ਮ੍ਰਿਤਕ ਲੜਕੀ ਦੇ ਪਿਤਾ ਨੇ ਪ੍ਰੋਫੈਸਰ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਆਪਣੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਕਿਹਾ ਕਿ ਪ੍ਰੋਫੈਸਰ ਉਹਨਾਂ ਦੀ ਕੁੜੀ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ।
ਸ਼ੁੱਕਰਵਾਰ ਨੂੰ ਯੂਨੀਵਰਸਿਟੀ ਵਿਚ ਅਧਿਆਪਕ ਕਾਰਜ ਬੰਦ ਰਿਹਾ। ਫੈਕਲਟਰੀ ਮੈਂਬਰਾਂ ਨੇ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਉਹਨਾਂ ਦੀ ਸੁਰੱਖਿਆ ’ਤੇ ਸਵਾਲ ਚੁੱਕੇ ਹਨ।