Connect with us

Punjab

 ਪਟਿਆਲਾ ਪੁਲਿਸ ਨੇ 2 ਕਿਲੋ 600 ਗ੍ਰਾਮ ਅਫੀਮ ਸਣੇ 1 ਵਿਅਕਤੀ ਨੂੰ ਕੀਤਾ ਕਾਬੂ

Published

on

18ਅਕਤੂਬਰ 2023: ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਵਿਅਕਤੀ ਨੂੰ 2 ਕਿਲੋ 600 ਗ੍ਰਾਮ ਅਫੀਮ ਸਣੇ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਏ.ਐਸ.ਆਈ. ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਉੱਪਲ ਖੇੜੀ ਵਿੱਚ ਜਸ਼ਨ ਹੋਟਲ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਾਜਪੁਰਾ ਵੱਲੋਂ ਆ ਰਹੀ ਇੱਕ ਬੱਸ ਨੂੰ ਬੈਰੀਕੇਡ ਦੇ ਪਿੱਛੇ ਰੋਕਿਆ ਗਿਆ ਤਾਂ ਉਸ ਵਿੱਚੋਂ ਇੱਕ ਵਿਅਕਤੀ ਹੇਠਾਂ ਉਤਰ ਰਿਹਾ ਸੀ। ਸ਼ੱਕ ਹੋਣ ’ਤੇ ਪੁਲੀਸ ਨੇ ਰੋਕ ਕੇ ਤਲਾਸ਼ੀ ਲਈ ਤਾਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।