Connect with us

Punjab

10,000 ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Published

on

PUNJAB : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਮਾਲ ਪਟਵਾਰੀ ਨੂੰ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਗੁਰਦਾਸਪੁਰ ਦੀ ਸਬ ਤਹਿਸੀਲ ਕਾਦੀਆਂ ਦੇ ਮਾਲ ਹਲਕਾ ਢਪਈ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰ ਪਾਲ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਰਹਿਣ ਵਾਲੇ ਹਰਜਾਪ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ‘ਤੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਲੈ ਲਈ ਸੀ ਅਤੇ ਹੁਣ 10,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ