Connect with us

Punjab

ਪੀ.ਡੀ.ਏ. ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

Published

on

ਪਟਿਆਲਾ: ਮੁੱਖ ਪ੍ਰਸ਼ਾਸਕ, ਪੀ.ਡੀ.ਏ. ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਣ-ਅਧਿਕਾਰਤ ਕਲੋਨੀਆਂ ਅਤੇ ਉਨ੍ਹਾਂ ਵਿੱਚ ਪੈਂਦੇ ਪਲਾਟਾਂ ਤੇ ਬਿਲਡਿੰਗਾਂ ਸਬੰਧੀ ਐਨ.ਓ.ਸੀ. ਅਪਲਾਈ ਕਰਨ ਲਈ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲੈਣ ਲਈ ਪੀ.ਡੀ.ਏ. ਦਫ਼ਤਰ ਵਿਖੇ ਸਿੰਗਲ ਵਿੰਡੋ ਤੇ ਇੱਕ ਕਾਊਂਟਰ ਦੇ ਨਾਲ ਨਾਲ ਹੈਲਪਲਾਈਨ ਨੰਬਰ 0175-5020555 ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੀ.ਡੀ.ਏ. ਦੇ ਏ.ਸੀ.ਏ. ਪਵਿੱਤਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਹੈਲਪਲਾਈਨ ਨੰਬਰ 0175-5020555 ਸ਼ੁਰੂ ਕੀਤਾ ਗਿਆ ਹੈ, ਜਿਸ ‘ਤੇ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰਕੇ ਆਪਣੀ ਸਮੱਸਿਆ ਰਜਿਸਟਰ ਕਰਵਾਈ ਜਾ ਸਕਦੀ ਹੈ।