Corona Virus
ਜ਼ਰੂਰੀ ਵਸਤਾਂ ਦਾ ਨਿਰਧਾਰਤ ਕੀਮਤ ਤੋਂ ਵੱਧ ਭਾਅ ਲਾਉਣ ਵਾਲਿਆਂ ਨੂੰ ਜ਼ੁਰਮਾਨਾ

ਕਪੂਰਥਲਾ, 8 ਅਪ੍ਰੈਲ : ਜ਼ਿਲੇ ਵਿਚ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਡੀ. ਐਫ. ਐਸ. ਸੀ ਸ. ਸਰਤਾਜ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਦੁਕਾਨਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਸੇ ਤਹਿਤ ਕਰ ਤੇ ਆਬਕਾਰੀ ਅਫ਼ਸਰਕਪੂਰਥਲਾ, ਇੰਸਪੈਕਟਰ ਲੀਗਲ ਮੈਟਰਲੋਜੀ ਕਪੂਰਥਲਾ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਫਗਵਾੜਾ ਤੇ ਢਿਲਵਾਂ ਅਤੇ ਇੰਸਪੈਕਟਰ ਖੁਰਾਕ ਸਪਲਾਈਵਿਭਾਗ ਫਗਵਾੜਾ ’ਤੇ ਆਧਾਰਿਤ ਟੀਮਾਂ ਵੱਲੋਂ ਕਪੂਰਥਲਾ ਅਤੇ ਫਗਵਾੜਾ ਵਿਖੇ ਵੱਡੀ ਗਿਣਤੀ ਵਿਚ ਕਰਿਆਨੇ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨਫਗਵਾੜਾ ਵਿਖੇ ਇਕ ਦੁਕਾਨ ’ਤੇ ਬਿ੍ਰਜ ਮੋਹਨ ਤੇ ਦੀਪਕ ਕੁਮਾਰ ਨੂੰ ਮੌਕੇ ‘ਤੇ ਹੀ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਜਦਕਿ ਕਪੂਰਥਲਾ ਦੇ ਪ੍ਰੇਮ ਜਨਰਲਸਟੋਰ ਤੇ ਵਿਪਨ ਕੁਮਾਰ ਜਨਰਲ ਸਟੋਰ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਟੀਮਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈਨਿਰਧਾਰਤ ਕੀਮਤ ’ਤੇ ਕਰਨੀ ਯਕੀਨੀ ਬਣਾਉਣ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਕਿਸੇ ਦੁਕਾਨਦਾਰ ਨੇ ਸਹੀ ਕੀਮਤ ਅਤੇ ਸਹੀ ਮਾਤਰਾ ਵਿਚਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿਚ ਕੋਤਾਹੀ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।