Punjab
ਪੰਜਾਬ ‘ਚ 2 ਤੋਂ 6 ਘੰਟੇ ਦੇ ਬਿਜਲੀ ਕੱਟਾਂ ਕਾਰਨ ਲੋਕ ਕਾਫੀ ਪਰੇਸ਼ਾਨ ਹਨ।
ਚੰਡੀਗੜ੍ਹ: ਰੋਜ਼ਾਨਾ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਸਮੇਤ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ‘ਚ 2 ਤੋਂ 6 ਘੰਟੇ ਦੇ ਬਿਜਲੀ ਕੱਟਾਂ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਇਸ ਕਾਰਨ ਕਿਸਾਨਾਂ ਨੂੰ ਵਧੇਰੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਸਬੰਧੀ ਕਿਸਾਨ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਹਾਈਵੇ ਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਲਕੇ 12 ਵਜੇ ਤੱਕ ਬਿਜਲੀ ਸਪਲਾਈ ਦੀ ਕਮੀ ਦੂਰ ਨਾ ਕੀਤੀ ਗਈ ਤਾਂ ਇਹ ਧਰਨੇ ਜਾਰੀ ਰਹਿਣਗੇ।ਅਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਇਸ ਦਾ ਕੋਈ ਹੱਲ ਨਾ ਹੋਇਆ ਤਾਂ ਕੌਮੀ ਮਾਰਗ ਵੀ ਜਾਮ ਹੋ ਸਕਦਾ ਹੈ, ਇਨ੍ਹਾਂ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਬੀਜੀਆਂ ਕਈ ਸਬਜ਼ੀਆਂ ਸੜ ਚੁੱਕੀਆਂ ਹਨ।