Punjab
ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਮੋਗਾ : ਪੰਜਾਬ ‘ਚ ਅੱਜ ਉਸ ਸਮੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ। ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ। ਤੁਹਾਨੂੰ ਦੱਸ ਦੇਈਏ ਕਿ ਮੋਗਾ ਅਤੇ ਜੀਰਾ ‘ਚ ਮੀਂਹ ਪਿਆ, ਇਸ ਦੇ ਨਾਲ ਹੀ ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਗਰਮੀ ‘ਚ ਕਮੀ ਆਈ ਹੈ। ਕਿ ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ: ਮਨਮੋਹਨ ਸਿੰਘ ਨੇ ਦੱਸਿਆ ਸੀ ਕਿ 19 ਤੋਂ 21 ਅਪ੍ਰੈਲ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਆਵੇਗੀ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਵੇਗਾ।