Punjab
ਪੰਜਾਬ ‘ਚ ਸੀਤ ਲਹਿਰ ਕਾਰਨ ਲੋਕਾਂ ਦਾ ਬੁਰਾ ਹਾਲ
PUNJAB WEATHER UPDATE : ਪੰਜਾਬ ਭਰ ‘ਚ ਸੀਤ ਲਹਿਰ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਪਿਆ ਹੈ। ਤਾਪਮਾਨ ‘ਚ 6 ਡਿਗਰੀ ਸੈਲਸੀਅਸ ਗਿਰਾਵਟ ਆਈ ਹੈ ਜਿਸ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ।
ਧੁੰਦ ਪੈਣ ਕਾਰਨ ਲਗਾਤਾਰ ਠੰਢ ਚ ਵਾਧਾ ਹੋ ਰਿਹਾ ਹੈ।ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਤੇ 4 ਜ਼ਿਲ੍ਹਿਆਂ ‘ਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਨਵਾਂਸ਼ਹਿਰ, ਪਟਿਆਲਾ ਮੋਹਾਲੀ,ਅਤੇ ਰੂਪਨਗਰ ‘ਚ ਵੀ ਠੰਢੇ ਦਿਨਾਂ ਦੀ ਸਥਿਤੀ ਸੰਭਵ ਹੈ।
ਫ਼ਤਿਹਗੜ੍ਹ ਸਾਹਿਬ, ਅੰਮ੍ਰਿਤਸਰ,ਜਲੰਧਰ, ਲੁਧਿਆਣਾ, ਕਪੂਰਥਲਾ,ਤੇ ਪਟਿਆਲਾ ਵਿੱਚ =ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸ.ਏ.ਐਸ.ਨਗਰ (ਮੋਹਾਲੀ), ਮਲੇਰਕੋਟਲਾ ਵਿੱਚ ਸੰਘਣੀ ਧੁੰਦ ਪਵੇਗੀ।
