Connect with us

Punjab

ਸ਼ਾਹਪੁਰ ਦੇ ਨਿਵਾਸੀਆਂ ਵੱਲੋਂ ਸਕੂਲ ‘ਚ ਬਣਾਏ ਗਏ ਆਈਸੋਲੇਸ਼ਨ ਕਮਰੇ

Published

on

ਖੰਨਾ, 08 ਅਪ੍ਰੈਲ; ਪਿੰਡ ਸ਼ਾਹਪੁਰ ਦੇ ਨਗਰ ਨਿਵਾਸੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ ਐੱਸ ਪੀ ਖੰਨਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡੀ ਐੱਸ ਪੀ ਪਾਇਲ ਹਰਦੀਪ ਸਿੰਘ ਚੀਮਾਂ ਦੀ ਯੋਗ ਅਗਵਾਈ ਅਤੇ ਐੱਸ ਐੱਚ ਓ ਪਾਇਲ ਕਰਨੈਲ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ‘ਚ ਅਹਿਮ ਉਪਰਾਲੇ ਸ਼ੁਰੂ ਕੀਤੇ ਗਏ ਹਨ। ਜਿਸ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰਜੀ ਤੌਰ ‘ਤੇ ਦੋ ਆਈਸੋਲੇਸ਼ਨ ਰੂਮ ਤਿਆਰ ਕੀਤੇ ਗਏ ਹਨ।

ਜਿਸ ਵਿੱਚ ਮਰਦਾਂ ਅਤੇ ਔਰਤਾਂ ਲਈ ਵੱਖਰੇ – ਵੱਖਰੇ ਰੂਮ ਤਿਆਰ ਕੀਤੇ ਗਏ ਹਨ। ਜਿੱਥੇ ਬਿਜਲੀ, ਪਾਣੀ, ਜਰਨੇਟਰ, ਬਾਥਰੂਮ ਆਦਿ ਦਾ ਪੂਰਾ ਪ੍ਰਬੰਧ ਹੈ। ਇਸ ਸਮੇਂ ਪਿੰਡ ਸ਼ਾਹਪੁਰ ਵਿਖੇ ਸਕੂਲ ਦਾ ਦੌਰਾ ਕਰਨ ਸਮੇਂ ਐੱਸ ਐੱਚ ਓ ਪਾਇਲ ਕਰਨੈਲ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚੋਂ ਪਿੰਡ ਸ਼ਾਹਪੁਰ ਦੇ ਸਰਪੰਚ ਮਲਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਧੀਆ ਉਪਰਾਲਾ ਕੀਤਾ ਗਿਆ ਹੈ ਜੋ ਕਿ ਸ਼ਲਾਘਾ ਯੋਗ ਹੈ। ਅਸੀਂ ਪੰਜਾਬ ਦੀਆਂ ਹੋਰ ਪੰਚਾਇਤਾਂ ਨੂੰ ਬੇਨਤੀ ਕਰਦੇ ਹਾਂ ਕਿ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾਣ। ਇਸ ਸਬੰਧੀ ਸਰਪੰਚ ਮਲਦੀਪ ਸਿੰਘ ਨੇ ਕਿਹਾ ਕਿ ਸਾਨੂੰ ਐੱਸ ਡੀ ਐਮ ਪਾਇਲ ਸਾਗਰ ਸੇਤੀਆ, ਡੀ ਐੱਸ ਪੀ ਪਾਇਲ ਹਰਦੀਪ ਸਿੰਘ ਚੀਮਾਂ, ਐੱਸ ਐੱਚ ਓ ਪਾਇਲ ਕਰਨੈਲ ਸਿੰਘ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ। ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਹਰ ਸਮੇਂ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣ।