Connect with us

Punjab

ਧੂੜ ਭਰੀ ਹਨ੍ਹੇਰੀ ਦਰਮਿਆਨ ਤਾਪਮਾਨ ਡਿਗਣ ਨਾਲ ਲੋਕਾਂ ਨੂੰ ਮਿਲੀ ਰਾਹਤ

Published

on

ਲੁਧਿਆਣਾ : ਮੌਸਮ ਦੇ ਕਰਵਟ ਲੈਂਦਿਆਂ ਹੀ ਲੁਧਿਆਣਾ ਵਿਚ ਆਸਮਾਨ ’ਤੇ ਹਲਕੇ ਬੱਦਲ ਛਾਏ ਰਹੇ। ਮੰਗਲਵਾਰ ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੀ ਧੂੜ ਭਰੀ ਹਨ੍ਹੇਰੀ ਦੇ ਵਿਚਕਾਰ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਕੁੱਝ ਰਾਹਤ ਮਿਲੀ।ਮੌਸਮ ’ਚ ਕੁੱਝ ਤਬਦੀਲੀ ਦੇ ਬਾਵਜੂਦ ਲੋਕ ਪਹਿਲੇ ਦਿਨਾਂ ਦੀ ਤਰ੍ਹਾਂ ਹੀ ਘਰ ਅਤੇ ਦਫ਼ਤਰ ਤੋਂ ਬਿਨਾਂ ਕਿਸੇ ਜ਼ਰੂਰੀ ਕੰਮ ‘ਤੇ ਨਿਕਲਣ ਤੋਂ ਪਰਹੇਜ਼ ਹੀ ਕਰਦੇ ਰਹੇ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਰਿਕਾਰਡ ਹੋਇਆ।ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ 10 ਡਿਗਰੀ ਸੈਲਸੀਅਸ ਦਾ ਅੰਤਰ ਦਰਜ ਹੋਇਆ। ਮੌਸਮ ਮਾਹਿਰਾਂ ਨੇ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ ’ਚ ਧੂੜ ਭਰੀ ਹਨ੍ਹੇਰੀ ਦੇ ਨਾਲ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।