Connect with us

Punjab

ਪੰਜਾਬ ਸਰਕਾਰ ਵੱਲੋਂ 76ਵੇਂ ਆਜ਼ਾਦੀ ਦਿਵਸ ‘ਤੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਜਾਣੋ ਪੂਰੀ ਖ਼ਬਰ

Published

on

ਚੰਡੀਗੜ੍ਹ 12ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਮਨਾਉਣ ਲਈ 14 ਅਗਸਤ ਨੂੰ ਲੋਕਾਂ ਲਈ 76 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ।ਮਿਲੀ ਜਾਣਕਾਰੀ ਮੁਤਾਬਿਕ ਹੁਣ ਤੱਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਰਹੇ ਹਨ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ 14 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ।ਪਿਛਲੇ ਸਾਲ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ।

ਉੱਥੇ ਹੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ NHM ਦਾ ਪੈਸਾ ਰੋਕ ਦਿੱਤਾ ਹੈ, ਪਰ ਸਾਡਾ ਕੰਮ ਨਹੀਂ ਰੋਕ ਸਕਦੀ। ਸੂਬਾ ਸਰਕਾਰ ਦਾ ਪੈਸਾ ਮੁਹੱਲਾ ਕਲੀਨਿਕਾਂ ਵਿੱਚ ਲਾਇਆ ਗਿਆ ਹੈ। ਹੁਣ ਸਰਕਾਰ ਆਪਣੇ ਖਰਚੇ ‘ਤੇ ਮੁਹੱਲਾ ਕਲੀਨਿਕ ਖੋਲ੍ਹ ਰਹੀ ਹੈ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਪਹਿਲੀ ਵਾਰ ਨਸ਼ੇ ਦਾ ਟੀਕਾ ਲਗਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ। ਉਸ ਨੂੰ 2 ਜਾਂ 3 ਵਾਰ ਮੌਕਾ ਦਿੱਤਾ ਜਾਵੇਗਾ। ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ।