Politics
ਮੇਰੇ ਨਾਲ ਲੋਕ ਨੇ,ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ-CM MAAN
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਆਪਣੇ ਖਿਲਾਫ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਬਾਦਲ ਦੇ ਬਿਆਨ ਦੀ ਵੀਡੀਓ ਵੀ ਆਪਣੇ ਟਵਿਟਰ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬੀ ਦੇਖੋ, ਇਨ੍ਹਾਂ ਦਾ ਕਹਿਰ ਜਾਂ ਮਾਨਸਿਕ ਸੰਤੁਲਨ ਵਿਗੜ ਗਿਆ।
ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ। ਦੱਸ ਦੇਈਏ ਕਿ ਮੁੱਖ ਮੰਤਰੀ ਵੱਲੋਂ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਸੁਖਬੀਰ ਬਾਦਲ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਪੰਜਾਬ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 4 ਮੁੱਖ ਮੰਤਰੀ ਹੋਏ ਹਨ, ਸਿਰਫ 3 ਨੂੰ ਹੀ ਸਮਝੋ।
ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ ਰਹੇ। ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਰਹੇ ਅਤੇ ਬੇਅੰਤ ਸਿੰਘ ਵੀ ਮੁੱਖ ਮੰਤਰੀ ਰਹੇ। ਉਸ ਨੇ ਕਿਹਾ ਕਿ ਹੁਣ ਇੱਕ ਹੈ,’ਪਾਗਲ ਜਿਹਾ, ਇੱਕ ਸਾਲ ਹੋ ਗਿਆ ਹੈ। ਇਸ ਦੇ ਜਵਾਬ ਵਿਚ ਸੀ.ਐਮ. ਮਾਨ ਨੇ ਟਵੀਟ ਰਾਹੀਂ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ ਦਿੱਤਾ ਹੈ।