Connect with us

Business

ਪੈਟਰੋਲ ਤੇ ਡੀਜ਼ਲ ਦੇ ਭਾਅ ਲਗਾਤਾਰ 16ਵੀਂ ਵਾਰ ਵਧਾਏ ਜਾਣ ਕਰਕੇ ਸ਼ਹਿਰਾਂ ‘ਚ ਭਾਅ 100 ਤੋਂ ਪਾਰ

Published

on

petrol diesel

ਪੈਟਰੋਲ ਡੀਜ਼ਲ ਦੇ ਭਾਅ ਲਗਾਤਾਰ ਵੱਧ ਰਹੇ ਹਨ। ਇਕ ਮਹੀਨੇ ‘ਚ ਪੈਟਰੋਲ ਡੀਜ਼ਲ ਕੀਮਤਾਂ ‘ਚ ਲਗਾਤਾਰ 16ਵੀਂ ਵਾਰ ਵਾਧਾ ਹੋ ਰਿਹਾ ਹੈ। ਇਹਨ੍ਹਾਂ ਦੇ ਭਾਅ ਦਿਨੋਂ ਦਿਨ ਲਗਾਤਾਰ ਵੱਧ ਰਹੇ ਹਨ ਜੋ ਕਿ ਠੀਕ ਨਹੀਂ ਹੈ। ਪਿਛਲੇ ਕੱਲ ਪੈਟਰੋਲ 29 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਕਈ ਸ਼ਹਿਰਾਂ ‘ਚ ਪੈਟਰੋਲ ਡੀਜ਼ਲ ਦੇ ਭਾਅ 100 ਤੋਂ ਉਪਰ ਹੋ ਗਏ ਹਨ। ਜਿਸ ਕਰਕੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਹੁਣ ਦਿੱਲੀ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਵੀ 85.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

ਮੁੰਬਈ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 100.47 ਰੁਪਏ ਪ੍ਰਤੀ ਲਿਟਰ ਅਤੇ 92.45 ਰੁਪਏ ਪ੍ਰਤੀ ਲਿਟਰ ਹੈ। ਉੱਧਰ ਭੋਪਾਲ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 102.34 ਰੁਪਏ ਪ੍ਰਤੀ ਲਿਟਰ ਅਤੇ 93.37 ਰੁਪਏ  ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 94.25 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲਿਟਰ ਹੈ।  ਵਿਸ਼ਵ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਦੁਬਾਰਾ ਵਧ ਕੇ 70 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਵੈਟ ਜਿਹੇ ਸਥਾਨਕ ਟੈਕਸਾਂ ਤੇ ਮਾਲ ਦੀ ਢੋਆ-ਢੁਆਈ ਦੇ ਚਾਰਜਿਸ ਕਾਰਨ ਤੇਲ ਦੀਆਂ ਕੀਮਤਾਂ ਵੱਖੋ-ਵੱਖਰੀਆਂ ਹੁੰਦੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ, ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ। ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀਸਦੀ ਪੈਟਰੋਲ ਲਈ ਤੇ 47.3 ਫ਼ੀਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।