Connect with us

Corona Virus

ਪੈਟਰੋਲ – ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਪੈਟਰੋਲ 58 ਪੈਸੇ ‘ਤੇ ਡੀਜ਼ਲ 54 ਪੈਸੇ

Published

on

ਚੰਡੀਗੜ੍ਹ, 11 ਜੂਨ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ ਹੈ, ਅੱਜ ਫਿਰ 5ਵੇਂ ਦਿਨ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 58 ਪੈਸੇ ਵਾਧਾ ਹੋਇਆ, ਹੁਣ 74 ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਜਦੋਂ ਕਿ ਡੀਜ਼ਲ ਦੀ ਕੀਮਤ ਵਿਚ 54 ਪੈਸੇ ਵਾਧਾ ਹੋਇਆ। ਲਗਾਤਾਰ ਪਿਛਲੇ 5 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਾਲ ਪੈਟਰੋਲ 2.74 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.83 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਅੰਤਰ ਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।