Connect with us

World

ਪਾਕਿਸਤਾਨ ‘ਚ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ ‘ਚ 290 ਰੁਪਏ ਪ੍ਰਤੀ ਲੀਟਰ…

Published

on

ਪਾਕਿਸਤਾਨ ‘ਚ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ ‘ਚ 290 ਰੁਪਏ ਪ੍ਰਤੀ ਲੀਟਰ

16AUGUST 2023: ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧ ਗਈਆਂ ਹਨ। ਦੱਸ ਦੇਈਏ ਕਿ ਅੱਧੀ ਰਾਤ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ। ਸ਼ਾਹਬਾਜ਼ ਸ਼ਰੀਫ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੋਮਵਾਰ ਨੂੰ ਦੇਸ਼ ‘ਚ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਹੋਈ ਅਤੇ ਪਹਿਲੇ ਹੀ ਫੈਸਲੇ ਨੇ ਲੋਕਾਂ ਦੀਆਂ ਜੇਬਾਂ ‘ਤੇ ਸੱਟ ਮਾਰੀ।

ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅਚਾਨਕ ਵਾਧੇ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ 18 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਹੁਣ ਪਾਕਿਸਤਾਨ ‘ਚ ਪੈਟਰੋਲ ਦੀ ਕੀਮਤ 290.45 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਹਾਈ ਸਪੀਡ ਡੀਜ਼ਲ ਦੀ ਕੀਮਤ ‘ਚ 20 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 293.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਨੇ ਮੰਗਲਵਾਰ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ।

ਪਾਕਿਸਤਾਨ ‘ਚ ਇਸ ਸਾਲ ਕਿੰਨੀ ਵਾਰ ਈਂਧਨ ਦੀ ਕੀਮਤ ਵਧਾਈ ਗਈ ਹੈ।

ਮਿਤੀ ਪੈਟਰੋਲ ਦੀ ਕੀਮਤ
1 ਜਨਵਰੀ 2023 ਰੁਪਏ 214.80/ਲੀਟਰ
16 ਫਰਵਰੀ 2023 ਰੁਪਏ 272/ਲੀਟਰ
16 ਅਪ੍ਰੈਲ 2023 ਰੁਪਏ 282/ਲੀਟਰ
16 ਜੂਨ 2023 ਰੁਪਏ 262/ਲੀਟਰ
16 ਜੁਲਾਈ 2023 ਰੁਪਏ 253/ਲੀਟਰ
1 ਅਗਸਤ 2023 ਰੁਪਏ 272.95/ਲੀਟਰ
16 ਅਗਸਤ 2023 ਰੁਪਏ 290.45/ਲੀਟਰ

ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿੱਤ ਵਿਭਾਗ ਵੱਲੋਂ ਪੈਟਰੋਲ ਦੀਆਂ ਕੀਮਤਾਂ ‘ਚ ਅਚਾਨਕ ਵਾਧੇ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਈਂਧਨ ਦੀਆਂ ਨਵੀਆਂ ਕੀਮਤਾਂ ਬੁੱਧਵਾਰ 16 ਅਗਸਤ 2023 ਤੋਂ ਲਾਗੂ ਹੋ ਗਈਆਂ ਹਨ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧੇ ਕਾਰਨ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਸੋਧ ਕੀਤੀ ਜਾ ਰਹੀ ਹੈ।