Punjab
ਪੰਜਾਬ ‘ਚ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੇ ਪੈਟਰੋਲ ਪੰਪ

- ਪੈਟਰੋਲ – ਡੀਜ਼ਲ ਦੀ ਵਿਕਰੀ ‘ਤੇ ਭਾਰੀ ਵੈਟ ਦਾ ਮਾਮਲਾ
- ਪੰਜਾਬ ਸਰਕਾਰ ਨੇ ਖਜ਼ਾਨਾ ਭਰਨ ਦੀ ਆੜ ‘ਚ ਲਗਾਇਆ ਭਾਰੀ ਵੈਟ
23 ਜੁਲਾਈ: ਪੰਜਾਬ ਵਾਸੀਆਂ ਨੂੰ ਅੱਜ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸੂਬੇ ਦੇ ਸਾਰੇ ਪੈਟਰੋਲ ਪੰਪ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਬੰਦ ਹਲ। ਇਸ ਦੌਰਾਨ ਆਪਣੇ ਵਾਹਨਾਂ ‘ਚ ਤੇਲ ਭਰਵਾਉਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ ਪੰਪ ਡੀਲਰਾਂ ਵੱਲੋਂ ਅੱਜ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਸਭ ਤੋਂ ਡੂੰਘਾ ਅਸਰ ਸ਼ਹਿਰਾਂ ‘ਚ ਜਾਣ ਵਾਲੇ ਲੋਕਾਂ ’ਤੇ ਪੈ ਰਿਹਾ।

ਪੰਜਾਬ ਵਿੱਚ ਲੋਕਾਂ ਨੂੰ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਤਿੰਨ ਰੁਪਏ ਪ੍ਰਤੀ ਲੀਟਰ ਡੀਜ਼ਲ ਮਹਿੰਗਾ ਖਰੀਦਣਾ ਪੈ ਰਿਹਾ ਹੈ।ਉਥੇ ਹੀ ਮੁਹਾਲੀ ਜ਼ਿਲ੍ਹਾਂ ਪੈਟਰੋਲਿਅਮ ਡੀਲਰਸ ਐਸੋਸਿਏਸ਼ਨ ਨੇ ਪੈਟਰੋਲ ਡੀਲਰ ਜੀਐਸ ਚਾਵਲਾ ਦੀ ਖੁਦਕੁਸ਼ੀ ਤੋਂ ਬਾਅਦ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰ ਰਹੇ ਹਨ। ਚਾਵਲਾ ਨੇ ਕੁੱਝ ਮਹੀਨੇ ਪਹਿਲਾਂ ਹੀ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਪੰਜਾਬ ਵਿੱਚ ਪੈਟਰੋਲ-ਡੀਜ਼ਲ ‘ਤੇ ਵੈਟ ਘੱਟ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਵੈਟ ਘੱਟ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਭੁੱਖਾ ਮਰਨਾ ਪਵੇਗਾ ਨਾਲ ਹੀ ਉਹ ਖੁਦਕੁਸ਼ੀ ਵੀ ਕਰ ਸਕਦੇ ਹਨ। ਹੜਤਾਲ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਡੀਲਰਾਂ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਨਭਰ ਪੀਪੀਡੀਏਪੀ ਦੀਆਂ ਟੀਮਾਂ ਇਸ ਗੱਲ ਨੂੰ ਯਕੀਨੀ ਬਣਾਉਣਗੀਆਂ ਕਿ ਕੋਈ ਵੀ ਪੈਟਰੋਲ ਪੰਪ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵਿਕਰੀ ਨਾ ਕਰ ਸਕੇ।