Connect with us

Punjab

ਪਟਿਆਲਾ ਵਿਖੇ 30 ਤੇ 31 ਜੁਲਾਈ ਨੂੰ ਲਗਾਈ ਜਾਵੇਗੀ ਫੋਟੋਗ੍ਰਾਫ਼ੀ ਪ੍ਰਦਰਸ਼ਨੀ

Published

on

ਪਟਿਆਲਾ: ਪੰਜਾਬ ਦੀਆਂ ਫੋਟੋਗ੍ਰਾਫਰਜ਼ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਏ ਜਾਣ ਉੱਤੇ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਫੋਟੋਗਰਾਫਰ ਸਮਾਜ ਵਿੱਚੋਂ ਡਿਪਟੀ ਸਪੀਕਰ ਬਣਾ ਕੇ ਸਾਰੇ ਫੋਟੋਗਰਾਫਰਾਂ ਦਾ ਮਾਣ ਵਧਾਇਆ ਹੈ।

ਇਸ ਮੌਕੇ ਫੋਟੋਗਰਾਫਰ ਵੈਲਫੇਅਰ ਕਲੱਬ (ਰਜਿ.) ਪਟਿਆਲਾ ਵੱਲੋਂ 30 ਅਤੇ 31 ਜੁਲਾਈ ਨੂੰ ਪੈਲਸ ਫੋਰਟ ਪਟਿਆਲਾ ਰਾਜਪੁਰਾ ਰੋਡ ਪਟਿਆਲਾ ਵਿਖੇ ਲੱਗ ਰਹੀ ਫੋਟੋਗਰਾਫੀ ਪ੍ਰਦਰਸ਼ਨੀ ਵਿੱਚ ਡਿਪਟੀ ਸਪੀਕਰ ਵਿਧਾਨ ਸਭਾ (ਪੰਜਾਬ) ਜੈ ਕਿਸਨ ਸਿੰਘ ਰੌੜੀ ਅਤੇ ਐਮ.ਐਲ.ਏ. ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਨੂੰ ਵਿਸ਼ੇਸ਼ ਮਹਿਮਾਨ ਅਤੇ ਉਦਘਾਟਨ ਲਈ ਸੱਦਾ ਪੱਤਰ ਦਿੱਤਾ।

ਡਿਪਟੀ ਸਪੀਕਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਫੋਟੋਗਰਾਫਰਾਂ ਨੂੰ ਆਉਣ ਵਾਲੀ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਫੋਟੋਗਰਾਫਰਜ਼ ਵੈਲਫੇਅਰ ਕਲੱਬ (ਰਜਿ.) ਪਟਿਆਲਾ ਰਾਜ ਕੁਮਾਰ ਰਾਜੂ, ਪ੍ਰਧਾਨ ਦਰਸ਼ਨ ਆਹੂਜਾ, ਮੁੱਖ ਸਲਾਹਕਾਰ ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਨਗੀਨਾ ਸਿੰਘ, ਜਸਵਿੰਦਰ ਸਿੰਘ ਬਾਵਾ, ਜਤਿੰਦਰ ਭਸੀਣ, ਦਮਨਪ੍ਰੀਤ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।