Uncategorized
ਪੰਜਾਬੀ ਅਦਾਕਾਰ ਦ੍ਰਿਸ਼ਟੀ ਨੇ ਸਾਂਝੀ ਕੀਤੀ ਚੂੜਾ ਵਧਾਉਂਦੇ ਹੋਏ ਦੀਆਂ ਤਸਵੀਰਾਂ

ਟੀਵੀ ਜਗਤ ਤੇ ਪਾਲੀਵੁੱਡ ਜਗਤ ਦੀ ਨਾਮੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਦਾ ਕੁਝ ਮਹੀਨੇ ਪਹਿਲਾ ਹੀ ਐਕਟਰ ਅਭੈ ਅਤਰੀ ਦੇ ਨਾਲ ਵਿਆਹ ਹੋਇਆ ਹੈ। ਇਹ ਵਿਆਹ ਸਿੱਖ ਰੀਤੀ ਰਿਵਾਜਾਂ ਦੇ ਨਾਲ ਹੋਇਆ। ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਵਿਆਹ ਤੋਂ ਬਾਅਦ ਹੋਣ ਵਾਲੀ ਰਸਮ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਵਿਆਹ ਤੋਂ ਬਾਅਦ ਚੂੜਾ ਵਧਾਉਣ ਦੀ ਰਸਮ ਹੁੰਦੀ ਹੈ। ਇਹ ਰਸਮ ਅਕਸਰ ਨਨਾਣ ਹੀ ਕਰਦੀ ਹੈ। ਉਨ੍ਹਾਂ ਨੇ ਇਸ ਰਸਮ ਦਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਦੀ ਨਨਾਣ ਚੂੜਾ ਵਧਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਇਹ ਵੀਡੀਓ ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ। ਅਦਾਕਾਰਾ ਦ੍ਰਿਸ਼ਟੀ ਗਰੇਵਾਲ ਅਤੇ ਐਕਟਰ ਅਭੈ ਅਤਰੀ ਦੇ ਨਾਲ ਗੁਰੂ ਘਰ ‘ਚ ਲਾਵਾਂ ਲਈਆਂ ਸਨ।
ਲਾਕਡਾਊਨ ਹੋਣ ਕਰਕੇ ਇਸ ਵਿਆਹ ‘ਚ ਪਰਿਵਾਰਕ ਮੈਂਬਰ ਹੀ ਸ਼ਾਮਲ ਸਨ। ਉਹ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹਵਾਹੀ ਖੱਟ ਚੁੱਕੀ ਹੈ। ਇਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ‘ਜੋੜੀ’ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।