Connect with us

Punjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਅਕਤੂਬਰ ਨੂੰ

Published

on

ਪਟਿਆਲਾ:

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੁਆਡਰੈੱਟ ਟੇਲੀਵੇਨਚਰ ਪ੍ਰਾਈਵੇਟ ਲਿਮਟਿਡ (ਕੋਨੈਕਟ ਬਰਾਡਬੈਂਡ)ਵਿੱਚ ਵੱਖ ਵੱਖ ਅਸਾਮੀਆਂ ਲਈ ਬਿਊਰੋ ਵਿਖੇ 11 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸੇਲਜ਼ ਐਗਜ਼ੀਕਿਊਟਿਵ, ਟੈਲੀਕਾਮ ਇੰਜੀਨੀਅਰ, ਮਾਰਕੀਟਿੰਗ ਐਗਜ਼ੀਕਿਊਟਿਵ ਦੀ ਜ਼ਿਲ੍ਹਾ ਪਟਿਆਲਾ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।

ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਸਾਮੀਆਂ ਲਈ ਉਮੀਦਵਾਰ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਸੇਲਜ਼ ਐਗਜ਼ੀਕਿਊਟਿਵ ਲਈ ਬਾਰਵੀਂ ਪਾਸ, ਮਾਰਕੀਟਿੰਗ ਐਗਜ਼ੀਕਿਊਟਿਵ ਲਈ ਗਰੈਜੂਏਟ ਪਾਸ ਅਤੇ ਟੈਲੀਕਾਮ ਇੰਜੀਨੀਅਰ ਦੀ ਅਸਾਮੀ ਲਈ ਇਲੈਕਟ੍ਰੋਨਿਕਸ ਵਿੱਚ ਡਿਪਲੋਮਾ ਜਾਂ ਡਿਗਰੀ ਪਾਸ ਕੀਤੀ ਹੋਵੇ।ਉਨ੍ਹਾਂ ਕਿਹਾ ਕਿ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਮਿਤੀ 11 ਅਕਤੂਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਪਹੁੰਚ ਕੇ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਆਈ.ਡੀ. ਪਰੂਫ਼ ਅਤੇ ਰਿਜ਼ਊਮ ਨਾਲ ਲੈ ਕੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ਉਤੇ ਸੰਪਰਕ ਕੀਤਾ ਜਾ ਸਕਦਾ ਹੈ।