Connect with us

Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ

Published

on

ਪਟਿਆਲਾ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਈਜ਼ੂਸ ਇੰਡੀਆ ਦਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਿਜ਼ਨਸ ਡਿਵੈਲਪਮੈਂਟ ਟ੍ਰੇਨੀ 3 ਲੱਖ ਰੁਪਏ  ਸਲਾਨਾ ਤਨਖ਼ਾਹ ਤੇ ਰੱਖੇ ਜਾਣਗੇ ਜੋ ਕਿ ਟ੍ਰੇਨਿੰਗ ਪੂਰੀ ਹੋਣ ਉਪਰੰਤ ਬਿਜ਼ਨਸ ਡਿਵੈਲਪਮੈਂਟ ਐਸੋਸੀਏਟ ਦੇ ਤੌਰ ਤੇ ਸ਼ਾਮਲ ਕੀਤੇ ਜਾਣਗੇ।

ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰਾਰਥੀ ਜਿਨ੍ਹਾਂ ਦੀ ਉਮਰ 18 ਤੋਂ 27 ਸਾਲ ਹੋਵੇ ਉਹ ਕੈਂਪ ਵਿੱਚ ਭਾਗ ਲੈ ਸਕਦੇ ਹਨ। ਫ਼ੀਲਡ ਸੇਲਜ਼ ਦੇ ਕੰਮ ਪ੍ਰਤੀ ਰੁਝਾਨ ਰੱਖਣ ਵਾਲੇ ਪ੍ਰਾਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ । ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਮਿਤੀ 19 ਅਪ੍ਰੈਲ (ਮੰਗਲਵਾਰ) ਨੂੰ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚ ਕਰ ਸਕਦੇ ਹਨ।
ਸਿੰਪੀ ਸਿੰਗਲਾ ਨੇ ਕਿਹਾ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਰਿਜੂਮ ਲੈ ਕੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।

Continue Reading