Connect with us

National

ਨੇਪਾਲ ‘ਚ ਵਾਪਰਿਆ ਜਹਾਜ਼ ਹਾਦਸਾ, ਲੈਂਡਿੰਗ ਦੌਰਾਨ ਲੱਗੀ ਅੱਗ

Published

on

NEPAL : ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ।ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਲੈਂਡਿੰਗ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ। ਜਹਾਜ਼ ਵਿੱਚ 19 ਲੋਕ ਸਵਾਰ ਸੀ ।

ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 15 ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। 15 ਲੋਕਾਂ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ।

ਜਹਾਜ਼ ਨੇ ਸਵੇਰੇ ਕਰੀਬ 11 ਵਜੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਪਲਾਂ ਵਿੱਚ ਹੀ ਇਹ ਕਰੈਸ਼ ਹੋ ਗਿਆ। 9N-AME ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਹਾਦਸੇ ‘ਚ ਮਰਨ ਵਾਲਿਆਂ ‘ਚੋਂ 17 ਸੂਰਿਆ ਏਅਰਲਾਈਨਜ਼ ਦੇ ਕਰਮਚਾਰੀ ਸਨ, ਜਦਕਿ ਬਾਕੀ 2 ਚਾਲਕ ਦਲ ਦੇ ਮੈਂਬਰ ਸਨ।

ਕਾਠਮੰਡੂ ਪੋਸਟ ਮੁਤਾਬਕ ਹਾਦਸੇ ਤੋਂ ਤੁਰੰਤ ਬਾਅਦ ਪੁਲਸ ਅਤੇ ਫਾਇਰ ਫਾਈਟਰਜ਼ ਦੀ ਟੀਮ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ।

ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡਾ: ਟੇਕਆਫ ਦੌਰਾਨ ਇੱਕ ਜਹਾਜ਼ ਫਿਸਲ ਗਿਆ ਅਤੇ ਅੱਗ ਲੱਗ ਗਈ। ਜਹਾਜ਼ ਵਿੱਚ ਪਾਇਲਟ ਸਮੇਤ 19 ਲੋਕ ਸਵਾਰ ਸਨ। ਇਸ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ।

 

ਕਿਵੇਂ ਵਾਪਰਿਆ ਹਾਦਸਾ

ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਹ ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਸ਼ੌਰਿਆ ਏਅਰਲਾਈਨਜ਼ ਦੇ ਇਸ ਜਹਾਜ਼ ਵਿੱਚ ਕੁੱਲ 19 ਲੋਕ ਸਵਾਰ ਸਨ। ਜਹਾਜ਼ ਦੇ ਰਨਵੇਅ ਤੋਂ ਉੱਡਣ ਤੱਕ ਸਭ ਕੁਝ ਠੀਕ ਲੱਗ ਰਿਹਾ ਸੀ। ਪਰ ਕੁਝ ਮਿੰਟਾਂ ਬਾਅਦ ਹੀ ਜਹਾਜ਼ ਆਪਣਾ ਸੰਤੁਲਨ ਗੁਆ ​​ਬੈਠਾ| ਜਹਾਜ਼ ਇਕ ਪਾਸੇ ਨੂੰ ਝੁਕਿਆ ਹੋਇਆ ਸੀ। ਜਹਾਜ਼ ਸੱਜੇ ਪਾਸੇ ਝੁਕਣ ਦੇ ਕੁਝ ਸਕਿੰਟਾਂ ਦੇ ਅੰਦਰ ਹੀ ਰਨਵੇ ਤੋਂ ਕੁਝ ਦੂਰੀ ‘ਤੇ ਡਿੱਗ ਗਿਆ। ਜਿਵੇਂ ਹੀ ਜਹਾਜ਼ ਜ਼ਮੀਨ ‘ਤੇ ਡਿੱਗਿਆ, ਜਹਾਜ਼ ਨੂੰ ਅੱਗ ਲੱਗ ਗਈ ਅਤੇ ਹਵਾਈ ਅੱਡੇ ‘ਤੇ ਧੂੰਏਂ ਦੇ ਬੱਦਲ ਫੈਲ ਗਏ। ਅੱਗ ਇੰਨੀ ਭਿਆਨਕ ਸੀ ਕਿ ਜਹਾਜ਼ ‘ਚ ਸਵਾਰ ਸਾਰੇ ਲੋਕ ਇਸ ਦੀ ਲਪੇਟ ‘ਚ ਆ ਗਏ।