Connect with us

News

PM ਮੋਦੀ 1,600 ਕਰੋੜ ਦੀ ਵਿੱਤੀ ਸਹਾਇਤਾ ਤੋਂ ਨਾਖੁੱਸ਼ ਪੰਜਾਬ

Published

on

NEWS PUNJAB :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। pm ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ ਨੇ ਇੱਥੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਇਲਾਵਾ ਐੱਨਡੀਆਰਐੱਫ ਤੇ ਐੱਸਡੀਆਰਐੱਫ ਦੀਆਂ ਟੀਮਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੁਨੀਲ ਜਾਖੜ ਵੀ ਮੌਜੂਦ ਰਹੇ। ਜਿਥੇ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਜੋ ਸੂਬੇ ਕੋਲ ਮੌਜੂਦ ਇਸ ਦੇ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਇਸ ਦੌਰਾਨ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੇਣ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ। ਉਧਰ ਵਿਰੋਧੀ ਧਿਰ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਪੈਕੇਜ ਨੂੰ ਬੇਰਹਿਮ ਮਜ਼ਾਕ ਕਰਾਰ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 50 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਸੀ ਜਦੋਂਕਿ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਓਧਰ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਨੂੰ “ਸਮੁੰਦਰ ਵਿੱਚ ਇੱਕ ਬੂੰਦ”ਦੱਸਦੇ ਹੋਏ, ਵੜਿੰਗ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

Continue Reading