National
PM ਨਰਿੰਦਰ ਮੋਦੀ ਨੇ 76ਵੇਂ ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
76TH REPUBLIC DAY: ਅੱਜ ਦੇਸ਼ ਭਰ ‘ਚ 76ਵਾਂ ਗਣਤੰਤਰ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ‘ਚ ਰੌਣਕਾਂ ਹੀ ਰੌਣਕਾਂ ਲੱਗੀਆਂ ਹੋਈਆਂ ਹਨ । ਗਣਤੰਤਰ ਦਿਵਸ ਨੂੰ ਲੈ ਕੇ ਪੂਰੇ ਦੇਸ਼ ਅਤੇ ਪੰਜਾਬ ਭਰ ‘ਚ ਨਾਕੇਬੰਦੀਆਂ ਹਨ। ਗਣਤੰਤਰ ਦਿਵਸ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਤੁਹਾਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ! ਅੱਜ ਅਸੀਂ ਆਪਣੇ ਸ਼ਾਨਦਾਰ ਗਣਰਾਜ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਮੌਕੇ ‘ਤੇ, ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕਰਕੇ, ਇਹ ਯਕੀਨੀ ਬਣਾਇਆ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਮਾਣ ਅਤੇ ਏਕਤਾ ‘ਤੇ ਅਧਾਰਤ ਹੋਵੇ।
ਉਨ੍ਹਾਂ ਕਿਹਾ, “ਮੈਨੂੰ ਉਮੀਦ ਹੈ ਕਿ ਇਹ ਰਾਸ਼ਟਰੀ ਤਿਉਹਾਰ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖੇਗਾ ਅਤੇ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਸਾਡੇ ਯਤਨਾਂ ਨੂੰ ਹੋਰ ਮਜ਼ਬੂਤਕਰੇਗਾ।”