National
PM ਨਰਿੰਦਰ ਮੋਦੀ 3 ਨਵੰਬਰ ਨੂੰ ਆਉਣਗੇ Chandigarh

CHANDIGARH : ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦਾ ਦੌਰਾ ਕਰਨਗੇ। ਯੂਟੀ ਪ੍ਰਸ਼ਾਸਨ ਅਤੇ ਪੁਲੀਸ ਲਗਾਤਾਰ ਮੀਟਿੰਗਾਂ ਕਰਕੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਜੁਟੀ ਹੋਈ ਹੈ। ਹਾਲਾਂਕਿ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੇ ਲੈਂਡਿੰਗ ਲਈ ਹੈਲੀਪੈਡ ਨੂੰ ਲੈ ਕੇ ਅਜੇ ਵੀ ਸ਼ੱਕ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਲਈ ਰਜਿੰਦਰਾ ਪਾਰਕ ਵਿੱਚ ਬਣੇ ਹੈਲੀਪੈਡ ਦੀ ਵਰਤੋਂ ਕਰਨ ਦੀ ਯੋਜਨਾ ਸੀ ਪਰ ਸੁਰੱਖਿਆ ਏਜੰਸੀਆਂ ਨੇ ਇਸ ਨੂੰ ਅਸੁਰੱਖਿਅਤ ਦੱਸਦਿਆਂ ਰੱਦ ਕਰ ਦਿੱਤਾ ਸੀ। ਏਜੰਸੀਆਂ ਦਾ ਕਹਿਣਾ ਹੈ ਕਿ ਹੈਲੀਪੈਡ ਸਥਾਨ ਤੋਂ 200-250 ਮੀਟਰ ਦੇ ਅੰਦਰ ਹੋਣਾ ਚਾਹੀਦਾ ਹੈ, ਜਦੋਂ ਕਿ ਰਾਜਿੰਦਰਾ ਪਾਰਕ ਦੀ ਦੂਰੀ 500 ਮੀਟਰ ਤੋਂ ਵੱਧ ਹੈ। ਇਸ ਦੇ ਮੱਦੇਨਜ਼ਰ ਹੁਣ ਬਦਲਵੇਂ ਸਥਾਨਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।