Connect with us

National

PM ਮੋਦੀ ਨੇ ਜਨਸਭਾ ਨੂੰ ਕੀਤਾ ਸੰਬੋਧਨ, ਵਿਧਾਨ ਸਭਾ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਕੀਤੀ ਗੱਲ

Published

on

Jammu and Kashmir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਯਾਨੀ 12 ਅਪ੍ਰੈਲ ਨੂੰ ਊਧਮਪੁਰ ਵਿੱਚ ਚੋਣ ਰੈਲੀ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮ ਮੰਦਰ ਕੋਈ ਚੋਣ ਮੁੱਦਾ ਨਹੀਂ ਹੈ। ਕਾਂਗਰਸ ਇਸ ਨੂੰ ਚੋਣ ਮੁੱਦਾ ਮੰਨਦੀ ਹੈ। ਰਾਮ ਲੱਲਾ ਦਾ ਇਹ ਵਿਸ਼ਾਲ ਮੰਦਰ ਕੇਂਦਰ ਸਰਕਾਰ ਦੇ ਖਜ਼ਾਨੇ ਤੋਂ ਨਹੀਂ ਸਗੋਂ ਦੇਸ਼ ਦੇ ਲੋਕਾਂ ਦੇ ਦਾਨ ਤੋਂ ਬਣਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂ ਅਤੇ ਸੈਲਾਨੀ ਸਾਲ ਭਰ ਜੰਮੂ-ਕਸ਼ਮੀਰ ਵਿੱਚ ਵੱਡੀ ਗਿਣਤੀ ਵਿੱਚ ਆਉਂਦੇ ਰਹਿੰਦੇ ਹਨ। ਇਸ ਲਈ ਜੰਮੂ-ਕਸ਼ਮੀਰ ਦੇ ਵਿਕਾਸ ਨੂੰ ਉੱਚ ਪੱਧਰ ‘ਤੇ ਲਿਜਾਇਆ ਜਾਵੇਗਾ। ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਲਿਆਂਦੇ ਜਾਣਗੇ। ਉਨ੍ਹਾਂ ਜਨਤਾ ਨੂੰ ਭਰੋਸਾ ਦਿਵਾਇਆ ਕਿ ਮੋਦੀ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ-ਰਾਤ ਕੰਮ ਕਰੇਗੀ। ਅੰਤ ਵਿੱਚ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਾਏ ਅਤੇ ਜਨਤਾ ਦਾ ਧੰਨਵਾਦ ਕੀਤਾ।