National
PM ਮੋਦੀ ਨੇ ਰਾਮਨਵਮੀ ‘ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ-ਭਗਵਾਨ ਰਾਮ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਲਈ ਪ੍ਰੇਰਣਾ ਬਣਿਆ ਰਹੇਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਲਈ ਪ੍ਰੇਰਣਾ ਬਣਿਆ ਰਹੇਗਾ। ਮੋਦੀ ਨੇ ਟਵੀਟ ਕੀਤਾ, ”ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਤਿਆਗ, ਤਪੱਸਿਆ, ਸੰਜਮ ਅਤੇ ਦ੍ਰਿੜ੍ਹ ਇਰਾਦੇ ‘ਤੇ ਆਧਾਰਿਤ ਮਰਯਾਦਾ ਪੁਰਸ਼ੋਤਮ ਭਗਵਾਨ ਰਾਮਚੰਦਰ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਦਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਰਾਮ ਨੌਮੀ ਦਾ ਤਿਉਹਾਰ ਹਿੰਦੂ ਧਰਮ ਵਿੱਚ ਭਗਵਾਨ ਰਾਮ ਦੇ ਜਨਮ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ।
