Punjab
PM ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ -ਬਹੁਤ ਸ਼ੁਭਕਾਮਨਾਵਾਂ। ਇਹ ਸ਼ੁਭ ਅਵਸਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ, ਚੰਗੀ ਕਿਸਮਤ ਅਤੇ ਤੰਦਰੁਸਤੀ ਲੈ ਕੇ ਆਵੇ, ਗਣਪਤੀ ਬੱਪਾ ਮੋਰਿਆ।
ਜ਼ਿਕਰਯੋਗ ਹੈ ਕਿ ਅੱਜ ਦੇਸ਼ ਭਰ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਆਪਣੇ ਘਰਾਂ ਵਿੱਚ ਭਗਵਾਨ ਗਣੇਸ਼ ਦੀ ਸਥਾਪਨਾ ਕਰਦੇ ਹਨ। 10 ਦਿਨਾਂ ਤੱਕ ਚੱਲਣ ਵਾਲੇ ਗਣੇਸ਼ ਉਤਸਵ ਦੀ ਸਮਾਪਤੀ 19 ਸਤੰਬਰ ਨੂੰ ਗਣੇਸ਼ ਦੀ ਮੂਰਤੀ ਦੇ ਵਿਸਰਜਨ ਨਾਲ ਹੋਵੇਗੀ।