Uncategorized
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸੂਬਿਆਂ ਦੇ ਮੰਤਰੀਆਂ ਨਾਲ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੀ ਬੈਠਕ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਦੇ ਸੰਕਟ ਨੂੰ ਦੇਖਦਿਆਂ ਹੋਇਆਂ ਜਿੱਥੇ ਜ਼ਿਆਦਾ ਹਾਲਾਤ ਖਰਾਬ ਹਨ ਉਨ੍ਹਾਂ 10 ਸੂਬਿਆਂ ਦੇ ਮੰਤਰੀਆਂ ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਬੈਠਕ ਕੀਤੀ। ਇਸ ਬੈਠਕ ‘ਚ ਉਨ੍ਹਾਂ ਕੋਰੋਨਾ ਦੇ ਵੱਧ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ। ਇਨ੍ਹਾਂ ਸੂਬੀਆਂ ‘ਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਦਿੱਲੀ, ਰਾਜਸਥਾਨ, ਗੁਜਰਾਤ, ਕਰਨਾਟਕ, ਛੱਤੀਸਗੜ੍ਹ, ਤਾਮਿਲਨਾਡੂ ਕੇਰਲ। ਦੇਸ਼ ‘ਚ ਇਸ ਜਾਨਲੇਵਾ ਬਿਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਇਸ ਨੂੰ ਲੈ ਕੇ ਬੈਠਕ ਕਰ ਰਹੇ ਹਨ। ਦੇਸ਼ ਬਹੁਤ ਸਾਰੇ ਸੂਬੇ ਅਜਿਹੇ ਹਨ ਜਿਨ੍ਹਾਂ ‘ਚ ਕੋਰੋਨਾ ਵਾਇਰਸ ਫੈਲ ਰਿਹਾ ਹੈ। ਕੋਰੋਨਾ ਮਹਾਂਮਾਰੀ ਸੂਬਿਆਂ ‘ਚ ਇਨ੍ਹਾਂ ਜਿਆਦਾ ਫੈਲ ਗਿਆ ਹੈ ਕਿ ਉੱਥੇਂ ਆਕਸੀਜਨ, ਦਵਾਈਆਂ ਤੇ ਹਸਪਤਾਲਾਂ ‘ਚ ਬੈੱਡ ਦੀ ਕਿੱਲਤ ਹੋ ਗਈ ਹੈ। ਲੋਕਾਂ ਦੀ ਮੌਤ ਸਹੀ ਇਲਾਜ ਨਾ ਮਿਲਣ ਕਾਰਨ ਵੀ ਹੋ ਰਹੀ ਹੈ।
ਇਸ ਮੁਸ਼ਕਿਲ ਨੂੰ ਲੈ ਕੇ ਸੁਪਰੀਮ ਕੋਰਟ ਨਾ ਵੀ ਨੋਟਿਸ ਜਾਰੀ ਕੀਤਾ ਹੈ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦੀ ਮੰਗ ਕੀਤੀ ਹੈ। ਕੋਰੋਨਾ ਮਹਾਂਮਾਰੀ ਦੇ ਹੁਣ ਦਿਨ ‘ਚ 3 ਲੱਖ ਤੋਂ ਜ਼ਿਆਦਾ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਇਸ ਲਈ ਹੁਣ ਮੁੱਖ ਮੰਤਰੀ ਦੀ ਹੋਈ ਬੈਠਕ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਆਕਸੀਜਨ ਕੰਪਨੀਆਂ ਨਾਲ ਬੈਠਕ ਕਰਨੀ ਹੈ। ਇਸ ਦੌਰਾਨ ਨਰਿੰਦਰ ਮੋਦੀ ਬੈਠਕ ਤੋਂ ਬਾਅਦ ਦੇਸ਼ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬਾਰੇ ਅਹਿਮ ਫੈਸਲਾ ਲੈ ਸਕਦੇ ਹਨ। ਇਸ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਮਾਮਲਿਆਂ ਤੇ ਮੌਤਾਂ ਦਾ ਜਾਇਜਾ ਲੈਂਦੇ ਹੋਏ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਕੁਲ 3,32,730 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਕੋਰੋਨਾ ਕਰਕੇ ਕੁੱਲ 2,263 ਮੌਤਾਂ ਹੋ ਗਈਆਂ ਹਨ। ਜ਼ਿਆਦਾ ਬੁਰੇ ਹਾਲਾਤ ਮਹਾਰਾਸ਼ਟਰ ਤੇ ਦਿੱਲੀ ‘ਚ ਦੇਖੇ ਜਾ ਰਹੇ ਹਨ।