Punjab
ਪ੍ਰਧਾਨ ਮੰਤਰੀ 3 ਜਨਵਰੀ ਨੂੰ ਕਰ ਸਕਦੇ ਹਨ ਪੰਜਾਬ ਦਾ ਦੌਰਾ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜਨਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ ਇਸ ਦੀ ਰੂਪਰੇਖਾ ਤਿਆਰ ਹੋਣੀ ਬਾਕੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਦੇ ਮੱਦੇਨਜ਼ਰ ਪੀਐਮ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ‘ਚ ਸਨਅਤਾਂ ਜਾਂ ਖੇਤੀ ਖੇਤਰ ਨੂੰ ਰਾਹਤ ਵੀ ਦਿੱਤੀ ਜਾ ਸਕਦੀ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਹਾਲੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ ਪਰ ਪੰਜਾਬ ਦੌਰੇ ਬਾਰੇ ਪਤਾ ਲੱਗ ਜਾਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਆਖ਼ਰੀ ਦੌਰਾ ਨਵੰਬਰ 2019 ਨੂੰ ਕੀਤਾ ਸੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਵੀ ਪੰਜਾਬ ਚੋਣਾਂ ਦੇ ਪ੍ਰਚਾਰ ਦੇ ਬਿਗੁਲ ਲਈ 3 ਜਨਵਰੀ ਨੂੰ ਹੀ ਰਾਹੁਲ ਗਾਂਧੀ ਦੀ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਰੈਲੀ ਰੱਖੀ ਗਈ ਹੈ।
Continue Reading