Connect with us

National

ਮੇਰਠ ਪਹੁੰਚੇ PM ਮੋਦੀ, ਕੁਝ ਸਮੇਂ ਬਾਅਦ ਕਰਨਗੇ ਰੈਲੀ ਨੂੰ ਸੰਬੋਧਨ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੇਰਠ ਵਿੱਚ ਇੱਕ ਰੈਲੀ ਨਾਲ ਉੱਤਰ ਪ੍ਰਦੇਸ਼ ਵਿੱਚ ਆਪਣੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਲੋਕ ਸਭਾ ਚੋਣਾਂ ਲਈ ਭਾਜਪਾ ਨੇ ਟੀਵੀ ਸੀਰੀਅਲ ‘ਰਾਮਾਇਣ’ ਨਾਲ ਮਸ਼ਹੂਰ ਹੋਏ ਅਦਾਕਾਰ ਅਰੁਣ ਗੋਵਿਲ ਨੂੰ ਮੇਰਠ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਮੇਰਠ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਕੇ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਮੇਰਠ ਸੀਟ ਤੋਂ ਅਰੁਣ ਗੋਵਿਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਰੁਣ ਗੋਵਿਲ ਟੀਵੀ ਸੀਰੀਅਲ ‘ਰਾਮਾਇਣ’ ਨਾਲ ਮਸ਼ਹੂਰ ਹੋਏ ਸਨ।

ਰੈਲੀ ਨੂੰ ਸੰਬੋਧਨ ਕਰਨ ਲਈ ਪੀਐਮ ਮੋਦੀ ਮੇਰਠ ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਉਹ ਯੂਪੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।
ਪੀਐਮ ਮੋਦੀ ਤੋਂ ਪਹਿਲਾਂ ਅਰੁਣ ਗੋਵਿਲ ਨੇ ਸਟੇਜ ਤੋਂ ਕਿਹਾ ਕਿ ਉਹ ਚੌਧਰੀ ਚਰਨ ਸਿੰਘ ਦੀ ਵਿਰਾਸਤ ਨੂੰ ਸਲਾਮ ਕਰਦੇ ਹਨ। ਮੰਚ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਲ ਆਰਐਲਡੀ ਪ੍ਰਧਾਨ ਜਯੰਤ ਚੌਧਰੀ ਵੀ ਮੌਜੂਦ ਹਨ।