National
PM ਮੋਦੀ 5 ਸਾਲ ਬਾਅਦ ਪਹੁੰਚੇ ਸ਼ਿਰਡੀ, 7500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

26 ਅਕਤੂਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 26 ਅਕਤੂਬਰ ਨੂੰ ਮਹਾਰਾਸ਼ਟਰ ਅਤੇ ਗੋਆ ਦੇ ਦੌਰੇ ‘ਤੇ ਹੋਣਗੇ। ਮਹਾਰਾਸ਼ਟਰ ‘ਚ ਪ੍ਰਧਾਨ ਮੰਤਰੀ 5 ਸਾਲ ਬਾਅਦ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸਾਈਂ ਬਾਬਾ ਦੀ ਪੂਜਾ ਕੀਤੀ।
ਇਸ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਸ, ਸੀਐਮ ਏਕਨਾਥ ਸ਼ਿੰਦੇ ਅਤੇ ਡਿਪਟੀ ਸੀਐਮ ਦੇਵੇਂਦਰ ਫੜਨਵੀਸ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
ਮਹਾਰਾਸ਼ਟਰ ਦੇ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ 7500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਉਹ ਸ਼ਾਮ 6.30 ਵਜੇ ਗੋਆ ‘ਚ 37ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ।