Uncategorized
ਪਹਿਲਗਾਮ ‘ਚ ਹੋਏ ਹਮਲੇ ਤੋਂ ਬਾਅਦ ਸਾਊਦੀ ਅਰਬ ਦਾ ਦੌਰਾ ਛੱਡ ਕੇ ਭਾਰਤ ਪਰਤੇ PM ਮੋਦੀ
JAMMU KASHMIR : ਬੀਤੇ ਦਿਨੀ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ‘ਤੇ ਗੋਲੀਬਾਰੀ ਨਾਲ ਹਮਲਾ ਕਰ ਦਿੱਤਾ ਹੈ ਅਤੇ ਕਈਆਂ ਦੀ ਮੌਤ ਹੋ ਗਈ ਅਤੇ ਕਈ ਜਖ਼ਮੀ ਹਨ। ਇਸ ਹਾਦਸੇ ਬਾਰੇ ਜਦੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲਗਿਆ ਤਾਂ ਉਹ ਉਸ ਸਮੇਂ ਹੀ ਭਾਰਤ ਆ ਗਏ ਕਿਉਂਕਿ ਉਹ ਸਾਊਦੀ ਅਰਬ ਦੇ ਦੌਰੇ ਤੇ ਗਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ‘ਤੇ ਨਜ਼ਰ ਰੱਖ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਦੀ ਆਪਣੀ ਫੇਰੀ ਮੁਲਤਵੀ ਕਰਨ ਤੋਂ ਬਾਅਦ ਭਾਰਤ ਵਾਪਸ ਆ ਗਏ ਹਨ।ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਵੱਲੋਂ ਆਯੋਜਿਤ ਸਰਕਾਰੀ ਡਿਨਰ ਵਿੱਚ ਸ਼ਾਮਲ ਨਹੀਂ ਹੋਏ ਅਤੇ ਉਹ ਦੇਰ ਰਾਤ ਭਾਰਤ ਲਈ ਰਵਾਨਾ ਹੋ ਗਏ।

ਨਰਿੰਦਰ ਮੋਦੀ ਨੇ ਕਿਹਾ ਕੋਈ ਬਖਸ਼ਿਆ ਨਹੀਂ ਜਾਵੇਗਾ…
ਇਸ ਹਮਲੇ ‘ਤੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ , ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਘਿਨਾਉਣੇ ਕੰਮ ਦੇ ਪਿੱਛੇ ਜੋ ਲੋਕ ਹਨ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ… ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਬੁਰਾ ਏਜੰਡਾ ਕਦੇ ਵੀ ਸਫਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।
