Connect with us

Delhi

ਭਾਜਪਾ ਸੰਸਦੀ ਦਲ ਦੀ ਬੈਠਕ ‘ਚ PM ਮੋਦੀ ਦਾ ਤਾੜੀਆਂ ਦੀ ਗੁੰਝ ਨਾਲ ਕੀਤਾ ਗਿਆ ਸਵਾਗਤ, ਜਾਣੋ ਵੇਰਵਾ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਮੰਗਲਵਾਰ ਨੂੰ ਸੰਸਦ ਭਵਨ ਕੰਪਲੈਕਸ ‘ਚ ਭਾਜਪਾ ਸੰਸਦੀ ਦਲ ਦੀ ਬੈਠਕ ਹੋਈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਰ ਪਾ ਕੇ ਵਧਾਈ ਦਿੱਤੀ ਅਤੇ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਉੱਤਰ-ਪੂਰਬੀ ਤਿੰਨ ਰਾਜਾਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਤਾੜੀਆਂ ਵਜਾਈਆਂ।

ਇਸ ਤੋਂ ਪਹਿਲਾਂ ਸੰਸਦੀ ਦਲ ਦੀ ਤਰਫੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦਿਆਂ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਰਾਜਾਂ ਦੀ ਜਿੱਤ ਅਤੇ ਸ਼ਾਨਦਾਰ ਬਜਟ ਲਈ ਵਧਾਈ ਦਿੱਤੀ ਅਤੇ ਸਾਰੇ ਸੰਸਦ ਮੈਂਬਰਾਂ ਦੀ ਤਰਫੋਂ ਧੰਨਵਾਦ ਪ੍ਰਗਟ ਕੀਤਾ।

ਮੀਟਿੰਗ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨਿਤਿਨ ਗਡਕਰੀ ਤੋਂ ਇਲਾਵਾ ਭਾਜਪਾ ਦੇ ਦੋਵਾਂ ਸਦਨਾਂ ਦੇ ਕੇਂਦਰੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਬਜਟ ਸੈਸ਼ਨ ਦੇ ਦੂਜੇ ਪੜਾਅ ਦੌਰਾਨ ਭਾਜਪਾ ਸੰਸਦੀ ਦਲ ਦੀ ਇਹ ਪਹਿਲੀ ਬੈਠਕ ਹੈ, ਇਸ ਲਈ ਇਸ ਨੂੰ ਆਉਣ ਵਾਲੀ ਰਣਨੀਤੀ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।