National
ਸਵਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਅੱਜ ਸੰਬੋਧਨ ਕਰਨਗੇ PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਵੀਰਵਾਰ) ਨੂੰ ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਪੀਐਮਓ ਨੇ ਕਿਹਾ ਕਿ ਇਸ ਦੇ ਨਾਲ ਪ੍ਰਧਾਨ ਮੰਤਰੀ ਦਿੱਲੀ ਦੇ 5,000 ਸਟ੍ਰੀਟ ਵਿਕਰੇਤਾਵਾਂ ਸਮੇਤ ਦੇਸ਼ ਭਰ ਦੇ ਇੱਕ ਲੱਖ ਸਟ੍ਰੀਟ ਵਿਕਰੇਤਾਵਾਂ ਨੂੰ ਇਸ ਯੋਜਨਾ ਦੇ ਤਹਿਤ ਕਰਜ਼ੇ ਵੀ ਵੰਡਣਗੇ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਮੈਟਰੋ ਦੇ ਚੌਥੇ ਪੜਾਅ ਵਿੱਚ ਦੋ ਵਾਧੂ ਗਲਿਆਰਿਆਂ ਦਾ ਨੀਂਹ ਪੱਥਰ ਵੀ ਰੱਖਣਗੇ।
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਮੈਟਰੋ ਦੇ ਫੇਜ਼-4, ਲਾਜਪਤ ਨਗਰ-ਸਾਕੇਤ ਜੀ ਬਲਾਕ ਅਤੇ ਇੰਦਰਲੋਕ-ਇੰਦਰਪ੍ਰਸਥ ਦੇ ਦੋ ਵਾਧੂ ਗਲਿਆਰਿਆਂ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਕੋਰੀਡੋਰ ਕੁੱਲ ਮਿਲਾ ਕੇ 20 ਕਿਲੋਮੀਟਰ ਤੋਂ ਵੱਧ ਲੰਬੇ ਹੋਣਗੇ ਅਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਅਤੇ ਆਵਾਜਾਈ ਦੀ ਭੀੜ ਨੂੰ ਘਟਾਉਣ ਵਿੱਚ ਮਦਦ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਪੰਜ ਹਜ਼ਾਰ ਸਟ੍ਰੀਟ ਵੈਂਡਰਾਂ ਸਮੇਤ ਇੱਕ ਲੱਖ ਸਟ੍ਰੀਟ ਵੈਂਡਰਾਂ ਨੂੰ ਲੋਨ ਵੰਡਣਗੇ।
ਪੀਟੀਆਈ ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਵੀਰਵਾਰ) ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਇਸ ਯੋਜਨਾ ਤਹਿਤ ਦਿੱਲੀ ਦੇ ਪੰਜ ਹਜ਼ਾਰ ਸਟਰੀਟ ਵੈਂਡਰਾਂ ਸਮੇਤ ਇੱਕ ਲੱਖ ਸਟ੍ਰੀਟ ਵੈਂਡਰਾਂ ਨੂੰ ਕਰਜ਼ੇ ਵੰਡਣਗੇ।