Connect with us

Punjab

PM ਮੋਦੀ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚਣਗੇ ਚੰਡੀਗੜ੍ਹ , ਕੱਲ੍ਹ ਜੱਦੀ ਪਿੰਡ ਬਾਦਲ ‘ਚ ਹੋਵੇਗਾ ਅੰਤਿਮ ਸੰਸਕਾਰ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ 95 ਸਾਲ ਦੀ ਉਮਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਲਏ ਆਖਰੀ ਸਾਹ| ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹਨਾਂ 25 ਅਪ੍ਰੈਲ ਦੀ ਸ਼ਾਮ 7.42 ‘ਤੇ ਆਖਰੀ ਸਾਹ ਲਿਆ।

 ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ ‘ਚ ਦੋ ਦਿਨ ਦੇਸ਼ ਭਰ ‘ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

PM ਮੋਦੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਥੋੜੀ ਦੇਰ 'ਚ ਪਹੁੰਚਣਗੇ ਚੰਡੀਗੜ੍ਹ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਕਰੀਬ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਨਗੇ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ 'ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ'।