National
PM ਮੋਦੀ ਅੱਜ ਪ੍ਰੀਖਿਆ ‘ਤੇ ਕਰਨਗੇ ਚਰਚਾ, 38 ਲੱਖ ਵਿਦਿਆਰਥੀਆਂ ਨੂੰ ਦੇਣਗੇ ਟਿਪਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ‘ਚ ਇਸ ਸਾਲ ਬੋਰਡ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਉਹ ਬੱਚਿਆਂ ਨੂੰ ਪ੍ਰੀਖਿਆ ਸੰਬੰਧੀ ਟਿਪਸ ਅਤੇ ਟ੍ਰਿਕਸ ਦੇਣਗੇ। ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦਾ ਇਹ ਛੇਵਾਂ ਐਡੀਸ਼ਨ ਹੈ, ਜੋ ਸਵੇਰੇ 11 ਵਜੇ ਤੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਹੋਵੇਗਾ।

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਨੁਸਾਰ 38 ਲੱਖ ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 16 ਲੱਖ ਤੋਂ ਵੱਧ ਰਾਜ ਬੋਰਡਾਂ ਦੇ ਹਨ। ਇਹ ਪਿਛਲੇ ਸਾਲ ਦੀ ਰਜਿਸਟ੍ਰੇਸ਼ਨ ਨਾਲੋਂ 15 ਲੱਖ ਵੱਧ ਹੈ। 2022 ਵਿੱਚ, 15.73 ਲੱਖ ਵਿਦਿਆਰਥੀ ਆਏ ਸਨ।

ਪਰੀਕਸ਼ਾ ਪੇ ਚਰਚਾ ਇੱਕ ਸਾਲਾਨਾ ਸਮਾਗਮ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ। ਸਮਾਗਮ ਦੌਰਾਨ ਉਨ੍ਹਾਂ ਪ੍ਰੀਖਿਆ ਤਣਾਅ ਅਤੇ ਹੋਰ ਮੁੱਦਿਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਜ਼ਗਾਰ ਮੇਲੇ ਤਹਿਤ ਦੇਸ਼ ਦੇ 71 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਜਾ ਰਹੇ ਇਸ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਨੇ ਕਿਹਾ ਕਿ ਇਹ 2023 ਦਾ ਪਹਿਲਾ ਨੌਕਰੀ ਮੇਲਾ ਹੈ। ਨਵੇਂ ਸਾਲ ਦੀ ਸ਼ੁਰੂਆਤ ਉੱਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਨਾਲ ਹੋਈ ਹੈ।
