India
ਕੋਰੋਨਾ ਤੋਂ ਨਜਿੱਠਣ ਲਈ PM ਮੋਦੀ ਕਰਨਗੇ ਮੁੱਖ ਮੰਤਰੀਆਂ ਨਾਲ ਮੀਟਿੰਗ

19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਤੋਂ ਨਜਿੱਠਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੁੱਖ ਮੰਤਰੀਆਂ ਨਾਲ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸ ਦੇ ਰਾਹੀਂ ਮੀਟਿੰਗ ਕਰਨਗੇ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕੇੰਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਹਸਪਤਾਲਾਂ ‘ਤੇ ਲੈਬ ਦੇ ਵਿੱਚ ਵੀ ਕੋਰੋਨਾ ਦੇ ਟੈਸਟ ਕੀਤੇ ਜਾਣ ਦੀ ਮੰਜੂਰੀ ਦਿੱਤੀ ਜਾਵੇ। ਕੈਪਟਨ ਨੇ ਇਹ ਵੀ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਵੀ ਇਹ ਮੰਗ ਚੁੱਕਣਗੇ।