News
ਪੇਪਰ ਲੀਕ ਮਾਮਲੇ ‘ਤੇ PM ਮੋਦੀ ਦਾ ਵੱਡਾ ਐਲਾਨ
ਪੇਪਰ ਲੀਕ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ ਹੈ।
ਸਖ਼ਤ ਰੁਖ ਅਪਣਾਉਂਦਿਆਂ ਦੋਸ਼ੀਆਂ ਵਿਰੁੱਧ ਕੜੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਸੋਸ਼ਲ ਮੀਡੀਆ X ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਅਤੇ ਉਨ੍ਹਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਦੀ ਤੇਜ਼ ਸੁਣਵਾਈ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਉਣ ਲਈ ਦੇਸ਼ ਭਰ ਵਿੱਚ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਵਿਦਿਆਰਥੀਆਂ ਨੂੰ ਜਲਦੀ ਇਨਸਾਫ਼ ਦਿਵਾਉਣਾ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
